ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੨੬

ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ॥ ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ॥੩॥ ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ॥ ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ॥੪॥ ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੁਰੀਜੈ॥ ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੇ ਅੰਮ੍ਰਿਤੁ ਪੀਜੈ॥੫॥ ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ॥ ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ॥੬॥ ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ॥ ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ॥੭॥ ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ॥ ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ॥੮॥੫॥ ਕਲਿਆਨੁ ਮਹਲਾ ੪॥ ਰਾਮਾ ਹਮ ਦਾਸਨ ਦਾਸ ਕਰੀਜੈ॥ ਜਬ ਲਗਿ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ॥੧॥ ਰਹਾਉ॥ ਸੰਕਰੁ ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ॥ ਭਵਨ ਭਵਨ ਪਵਿਤੁ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ॥੧॥ ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ ਸੰਗਿ ਰਹੀਜੈ॥ ਧਰਮ ਰਾਇ ਕੀ ਕਾਨਿ ਚੁਕਾਵੈ ਬਿਖੁ ਡੁਬਦਾ ਕਾਢਿ ਕਢੀਜੈ॥੨॥ ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਹਰੀਜੈ॥ ਤਾ ਤੇ ਬਿਲਮੁ ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ॥੩॥ ਰਾਮ ਨਾਮ ਕੀਰਤਨ ਰਤਨ ਵਥੁ ਹਰਿ ਸਾਧੂ ਪਾਸਿ ਕੇ ਰਖੀਜੈ॥ ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ ਧਰੀਜੈ॥੪॥ ਸੰਤਹੁ ਸੁਨਹੁ ਸੁਨਹੁ ਜਨ ਭਾਈ ਗੁਰਿ ਕਾਢੀ ਬਾਹ ਕੁਕੀਜੈ॥ ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ॥੫॥ ਜੇ ਵਡ ਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜ੍ਹੀਜੈ॥ ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ ਸਹਜੇ ਹਰਿ ਰਸੁ ਪੀਜੈ॥੬॥ ਮਾਇਆ ਮਾਇਆ ਕੇ ਜੋ ਅਧਿਕਾਈ ਵਿਚ ਮਾਇਆ ਪਚੈ ਪਚੀਜੈ॥ ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ॥੭॥ ਨਾਨਕ ਰਾਮ ਰਮ ਰਮੁ ਰਮ ਰਾਮੈ ਤੇ ਗਤਿ ਕੀਜੈ॥ ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਲੈ ਮਿਲੀਜੈ॥੮॥੬॥ ਛਕਾ ੧॥