ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੨੭

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧॥

ਨਾਇ ਤੇਰੈ ਤਰਣਾ ਨਾਇ ਪਤਿ ਪੂਜ॥ ਨਾਉ ਤੇਰਾ ਗਹਣਾ ਮਤਿ ਮਕਸੂਦੁ॥ ਨਾਇ ਤੇਰੈ ਨਾਉ ਮੰਨੇ ਸਭ ਕੋਇ॥ ਵਿਣੁ ਨਾਵੈ ਪਤਿ ਕਬਹੁ ਨ ਹੋਇ॥੧॥ ਅਵਰ ਸਿਆਣਪ ਸਗਲੀ ਪਾਜੁ॥ ਜੈ ਬਖਸੇ ਤੇ ਪੂਰਾ ਕਾਜੁ॥੧॥ ਰਹਾਉ॥ ਨਾਉ ਤੇਰਾ ਤਾਣੁ ਨਾਉ ਦੀਬਾਣੁ॥ ਨਾਉ ਤੇਰਾ ਲਸਕਰੁ ਨਾਉ ਸੁਲਤਾਨੁ॥ ਨਾਇ ਤੇਰੈ ਮਾਣੁ ਮਹਤ ਪਰਵਾਣੁ॥ ਤੇਰੀ ਨਦਰੀ ਕਰਮਿ ਪਵੈ ਨੀਸਾਣੁ॥੨॥ ਨਾਇ ਤੇਰੈ ਸਹਜੁ ਨਾਇ ਸਾਲਾਹ॥ ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ॥ ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ॥ ਬਿਨੁ ਨਾਵੈ ਬਾਧੀ ਜਮ ਪੁਰਿ ਜਾਇ॥੩॥ ਨਾਰੀ ਬੇਰੀ ਘਰ ਦਰ ਦੇਸ॥ ਮਨ ਕੀਆ ਖੁਸੀਆ ਕੀਚਹਿ ਵੇਸ॥ ਜਾਂ ਸਦੇ ਤਾਂ ਢਿਲ ਨ ਪਾਇ॥ ਨਾਨਕ ਕੂੜੁ ਕੂੜੋ ਹੋਇ ਜਾਇ॥੪॥੧॥ ਪ੍ਰਭਾਤੀ ਮਹਲਾ ੧॥ ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ॥ ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ॥੧॥ ਇਹੁ ਸੰਸਾਰੁ ਸਗਲ ਬਿਕਾਰੁ॥ ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ॥੧॥ ਰਹਾਉ॥ ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ॥ ਤੇਰੇ ਲਾਲ ਕੀਮਤਿ