ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੩੦

ਆਪੇ ਖੇਲ ਕਰੇ ਸਭ ਕਰਤਾ ਐਸਾ ਬੂਝੈ ਕੋਈ॥੩॥ ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ॥੪॥੯॥ ਪ੍ਰਭਾਤੀ ਮਹਲਾ ੧॥ ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ॥ ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ ਸਾਬਾਸਿ॥ ਜਾ ਤੂ ਰਾਖਹਿ ਰਾਖਿ ਲੈਹਿ ਸਾਬਤੁ ਹੋਵੈ ਰਾਸਿ॥੧॥ ਐਸਾ ਨਾਮੁ ਰਤਨੁ ਨਿਧਿ ਮੇਰੈ॥ ਗੁਰਮਤਿ ਦੇਹਿ ਲਗਉ ਪਗਿ ਤੇਰੈ॥੧॥ ਰਹਾਉ॥ ਮਨੁ ਜੋਗੀ ਮਨੁ ਭੋਗੀਆ ਮਨੁ ਮੂਰਖੁ ਗਾਵਾਰੁ॥ ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ॥ ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ॥੨॥ ਘਟਿ ਘਟਿ ਏਕੁ ਵਖਾਣੀਐ ਕਹਉ ਨ ਦੇਖਿਆ ਜਾਇ॥ ਖੋਟੋ ਪੂਠੋ ਰਾਲੀਐ ਬਿਨੁ ਨਾਵੈ ਪਤਿ ਜਾਇ॥ ਜਾ ਤੂ ਮੇਲਹਿ ਤਾ ਮਿਲਿ ਰਹਾਂ ਜਾਂ ਤੇਰੀ ਹੋਇ ਰਜਾਇ॥੩॥ ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ॥ ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ॥ ਜਨਮ ਮਰਨ ਦੁਖੁ ਕਾਟੀਐ ਨਾਨਕ ਛੂਟਸਿ ਨਾਇ॥੪॥੧੦॥ ਪ੍ਰਭਾਤੀ ਮਹਲਾ ੧॥ ਜਾਗਤੁ ਬਿਗਸੈ ਮੂਠੋ ਅੰਧਾ॥ ਗਲਿ ਫਾਹੀ ਸਿਰਿ ਮਾਰੇ ਧੰਧਾ॥ ਆਸਾ ਆਵੈ ਮਨਸਾ ਜਾਇ॥ ਉਰਝੀ ਤਾਣੀ ਕਿਛੁ ਨ ਬਸਾਇ॥੧॥ ਜਾਗਸਿ ਜੀਵਣ ਜਾਗਣਹਾਰਾ॥ ਸੁਖ ਸਾਗਰ ਅੰਮ੍ਰਿਤ ਭੰਡਾਰਾ॥੧॥ ਰਹਾਉ॥ ਕਹਿਓ ਨ ਬੂਝੈ ਅੰਧੁ ਨ ਸੁਝੈ ਭੋਂਡੀ ਕਾਰ ਕਮਾਈ॥ ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ ਕਰਮਿ ਮਿਲੈ ਵਡਾਈ॥੨॥ ਦਿਨੁ ਦਿਨੁ ਆਵੈ ਤਿਲੁ ਤਿਲੁ ਛੀਜੈ ਮਾਇਆ ਮੋਹੁ ਘਟਾਈ॥ ਬਿਨੁ ਗੁਰ ਬੂਡੋ ਠਉਰ ਨ ਪਾਵੈ ਜਬ ਲਗ ਦੂਜੀ ਰਾਈ॥੩॥ ਅਹਿਨਿਸਿ ਜੀਆ ਦੇਖਿ ਸਮਾਲੈ ਸੁਖੁ ਦੁਖੁ ਪੁਰਬਿ ਕਮਾਈ॥ ਕਰਮਹੀਣੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ॥੪॥੧੧॥ ਪ੍ਰਭਾਤੀ ਮਹਲਾ ੧॥ ਮਸਟਿ ਕਰਉ ਮੂਰਖੁ ਜਗਿ ਕਹੀਆ॥ ਅਧਿਕ ਬਕਉ ਤੇਰੀ ਲਿਵ ਰਹੀਆ॥ ਭੂਲ ਚੂਕ ਤੇਰੈ ਦਰਬਾਰਿ॥ ਨਾਮ ਬਿਨਾ ਕੈਸੇ ਆਚਾਰ॥੧॥ ਐਸੇ ਝੂਠਿ ਮੁਠੇ ਸੰਸਾਰਾ॥ ਨਿੰਦਕੁ ਨਿੰਦੈ ਮੁਝੈ ਪਿਆਰਾ॥੧॥ ਰਹਾਉ॥ ਜਿਸੁ ਨਿੰਦਹਿ ਸੋਈ ਬਿਧਿ ਜਾਣੈ॥ ਗੁਰ ਕੈ ਸਬਦੇ ਦਰਿ ਨੀਸਾਣੈ॥ ਕਾਰਣ ਨਾਮੁ ਦੀਓ ਕਿ ਅੰਤਰਗਤਿ ਜਾਣੈ॥ ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ॥੨॥ ਮੈ ਮੈਲੌ ਊਜਲੁ ਸਚੁ ਸੋਇ॥ ਊਤਮੁ ਆਖਿ ਨ ਊਚਾ ਹੋਇ॥ ਮਨਮੁਖੁ ਖੂਲਿ ਮਹਾ ਬਿਖੁ ਖਾਇ॥ ਗੁਰਮੁਖਿ ਹੋਇ ਸੁ ਰਾਚੈ ਨਾਇ॥੩॥ ਅੰਧੋ ਬੋਲੋਂ