ਇਹ ਸਫ਼ਾ ਪ੍ਰਮਾਣਿਤ ਹੈ

੧੪੨੬

ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥ ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥੧੫॥ ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥ ਦੂਜੈ ਭਾਵੀ ਨਾਨਕਾ ਵਹਣਿ ਲੁੜੰਦੜੀ ਜਾਇ ॥੧੬॥ ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥ ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥੧੭॥ ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥ ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧ੍ਹਾਰ ॥੧੮॥ ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥ ਸੋ ਪ੍ਰਭੂ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥੧੯॥ ਤਿਚਰੁ ਮੂਲਿ ਨ ਥੁੜੀਦੋ ਜਿਚਰੁ ਆਪਿ ਕ੍ਰਿਪਾਲ ॥ ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥੨੦॥ ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥ ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥੨੧॥ ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥ ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥

੧ਓ ਸਤਿਗੁਰ ਪ੍ਰਸਾਦਿ ॥

ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥ ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥ ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥ ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥ ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥ ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥ ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥ ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥ ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ