ਇਹ ਸਫ਼ਾ ਪ੍ਰਮਾਣਿਤ ਹੈ

ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥੩॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥ ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥ ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੮॥ ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ