੨੬
ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ ॥੩॥ ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ਕਹੁ ਨਾਨਕ ਬਾਹ ਲੁਡਾਈਐ ॥੪॥੩੩॥
ਸਿਰੀਰਾਗੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦ ॥
ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥ ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥ ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥ ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥ ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥ ਸਿਰੀਰਾਗੁ ਮਹਲਾ ੩ ॥ ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥ ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥ ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥ ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥ ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥ ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥ ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥ ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥ ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥੪॥ ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥ ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ