੨੮
ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥ ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥ ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥ ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥ ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥ ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥ ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥ ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥ ਸਿਰੀਰਾਗੁ ਮਹਲਾ ੩ ॥ ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥ ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥ ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥ ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥ ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥ ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥ ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥ ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥ ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥ ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥ ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥ ਸਿਰੀਰਾਗੁ ਮਹਲਾ ੩ ॥ ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥ ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥ ਭਾਈ ਰੇ ਇਸੁ ਮਨ ਕਉ ਸਮਝਾਇ ॥ ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥ ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥ ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥ ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥ ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥ ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥ ਕਰਮਿ ਮਿਲੈ ਤਾ