ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਤਿ ਗਤਿ॥ ਜਿਸ ਕੀ ਤ੍ਰਿਸ਼ਟਿ ਸੁ ਕਰਣੈਹਾਰੁ॥ਅਵਰ ਨ ਬੂਝਿ ਕਰਤ ਬੀਚਾਰੁ॥ਕਰਤੇ ਕੀ ਮਿਤਿ ਨ ਜਾਨੈ ਕੀਆ॥ ਕਿ ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥ ਬਿਸਮਨ ਬਿਸਮ ਭਏ ਬਿਸਮਾਦ ॥ ਜਿਨਿ ਬੂਝਿਆ ਤਿਸੁ ਆਇਆ ਕਿ ਸਾਦ ॥ ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥ਗੁਰ ਕੈ ਬਚਨਿ ਪਦਾਰਥ ਹੇ ॥ ਓਇ ਦਾਤੇ ਦੁਖ ਕਾਟਨਹਾਰ ॥ ਜਾ ਕੈ ਚ * ਸੰਗਿ ਤਰੈ ਸੰਸਾਰ॥ਜਨ ਕਾ ਸੇਵਕੁ ਸੋ ਵਡਭਾਗੀ ॥ ਜਨ ਕੈ ਸੰਗਿ ਏਕ ਲਿਵ ਲਾਗੀ ॥ ਗੁਨ ਗੋਬਿਦ ਕੀਰਤਨੁ ਜਨੁ ॥ ਗਾਵੈ ॥ ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥ ਸਲੋਕੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥ ਅਸਟਪਦੀ ॥ ਚਰਨ ਸਤਿ ਸਤਿ ਪਰਸਨਹਾਰ ॥ ਪੂਜਾ ਸਤਿ ਸਤਿ ਸੇਵਦਾਰ ॥ ਦਰਸਨੁ 1 ਸਤਿ ਸਤਿ ਪੇਖਨਹਾਰ ॥ਨਾਮੁ ਸਤਿ ਸਤਿ ਧਿਆਵਨਹਾਰ ॥ ਆਪਿ ਸਤਿ ਸਤਿ ਸਭ ਧਾਰੀ ॥ ਆਪੇ ਗੁਣ ਆਪੇ ਗੁਣਕਾਰੀ ॥ ਸਬਦੁ ਸਤਿ ਸਤਿ ਪ੍ਰਭੁ ਬਕਤਾ ॥ ਸੁਰਤਿ ਸਤਿ ਸਤਿ ਜਸੁ ਸੁਨਤਾ॥ ਬੁਝਨਹਾਰ ਕਉ ਸਤਿ ਸਭ ਹੋਇ ॥ ਨੂੰ ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥ ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥ ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥ ਕਿ ਤੇ ਜਾ ਕੈ ਰਿਦੈ ਬਿਸਾਸੁ ਪ੍ਰਭ ਆਇਆ ॥ ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥ ਭੈ ਤੇ ਨਿਰਭਉ ਹੋਇ ਬਸਾਨਾ ॥ ਕਿ ਹੈ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥ ਬਸਤੁ ਮਾਹਿ ਲੇ ਬਸਤੁ ਗਡਾਈ ॥ ਤਾ ਕਉ ਭਿੰਨ ਨ ਕਹਨਾ ਜਾਈ ॥ ਜੋ ਬੂਝੈ ਬੂਝਨਹਾਰੁ ਬਿਬੇਕ ॥ ਨਾਰਾਇਨ ਮਿਲੇ ਨਾਨਕ ਏਕ ॥੨॥ ਠਾਕੁਰ ਕਾ ਸੇਵਕੁ ਆਗਿਆਕਾਰੀ ॥ ਠਾਕੁਰ ਕਾ ਜੋ ਸੇਵਕੁ ਸਦਾ ਪੂਜਾਰੀ ॥ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥ਠਾਕੁਰ ਕਉ ਸੇਵਕੁ ਜਾਨੈ ਸੰਗਿ ॥ ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥ ਸੇਵਕ ਕਉ ਪ੍ਰਭ ਪਾਲਨਹਾਰਾ ॥ ਸੇਵਕ ਕੀ ਰਾਖੈ ॥ ਨਿਰੰਕਾਰਾ ॥ ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥੩॥ ਅਪੁਨੇ ਜਨ ਕਾ . ਪਰਦਾ ਢਾਕੈ ॥ ਅਪਨੇ ਸੇਵਕ ਕੀ ਸਰਪਰ ਰਾਖੈ॥ ਅਪਨੇ ਦਾਸ ਕਉ ਦੇਇ ਵਡਾਈ ॥ ਅਪਨੇ ਸੇਵਕ ਕਉ ਨਾਮੁ ॥ ਕ ਜਪਾਈ ॥ ਅਪਨੇ ਸੇਵਕ ਕੀ ਆਪਿ ਪਤਿ ਰਾਖੈ॥ ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥ਪ੍ਰਭ ਕੇ ਸੇਵਕ ਕਉ ਕੋ ਨ ਕਿ ਦੀ ਪਹੂਚੈ॥ਪ੍ਰਭ ਕੇ ਸੇਵਕ ਊਚ ਤੇ ਊਚੇ ॥ਜੋ ਭਿ ਅਪਨੀ ਸੇਵਾ ਲਾਇਆ ॥ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ਉੱਤੇ ਕੇ ॥੪॥ ਨੀਕੀ ਕੀਰੀ ਮਹਿ ਕਲ ਰਾਖੈ ॥ ਭਸਮ ਕਰੈ ਲਸਕਰ ਕੋਟਿ ਲਾਖੈ ॥ ਜਿਸ ਕਾ ਸਾਸੁ ਨ ਕਾਢਤ ਆਪਿ ॥ STA