ਇਹ ਸਫ਼ਾ ਪ੍ਰਮਾਣਿਤ ਹੈ

੨੯

ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥ ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥ ਸਿਰੀਰਾਗੁ ਮਹਲਾ ੩ ॥ ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥ ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥ ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥ ਗੁਰ ਸਰਣਾਈ ਸੁਖੁ ਲਹਹਿ ਦੇ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥ ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥ ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥ ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥ ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥ ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਨੂੰ ਖੁਆਰੁ ॥ ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥ ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥ ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥ ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਜੋ ਕਿ ਆਧਾਰੁ ॥੪॥੭॥੪੦॥ ਸ੍ਰੀਰਾਗੁ ਮਹਲਾ ੩ ॥ ਮਨਮੁਖ ਮੋਹਿ ਵਿਆਪਿਆ ਬੈਰਾਗ ਉਦਾਸੀ ਨ ਹੋਇ ॥ ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥ ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥ ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥ ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥ ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥ ਸੋ ਸਾਧੂ ਬੈਰਾਗੀ ਸੋਈ ॥ ਹਿਰਦੈ ਨਾਮੁ ਵਸਾਏ ॥ ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥ ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥ ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥ ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥ ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥ ਸਿਰੀਰਾਗੁ ਮਹਲਾ ੩ ॥ ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥ ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥ ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥ ਮੇਰੇ