ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੩੧

ਹੋਇ ॥੪॥੧੧॥੪੪॥ ਸਿਰੀਰਾਗੁ ਮਹਲਾ ੩ ॥ ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥ ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥ ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਨ ਪਾਣੀ ॥੧॥ ਮਨ ਰੇ ਸਦਾ ਭਜਹੁ ਹਰਿ ਸਰਣਾਈ ॥ ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥ ਰਹਾਉ ॥ ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚ ਹਉਮੈ ਦੁਸਟੀ ਪਾਈ ॥ ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥ ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥ ਸਤਗੁਰ ਕੀ ਸੇਵਾ ਅਤਿ ਸੁਖਾਲੀ ਹੋ ਜੋ ਇਛੇ ਸੋ ਫਲੁ ਪਾਏ ॥ ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥੩॥ ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥ ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥ ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥੪॥੧੨॥੪੫॥ ਸਿਰੀਰਾਗੁ ਕਿ ਮਹਲਾ ੩ ॥ ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥ ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥ ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥੧॥ ਭਾਈ ਰੇ ਇਕ ਮਨਿ ਨਾਮੁ ਧਿਆਇ ॥ ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥੧॥ ਰਹਾਉ ॥ ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥ ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥ ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥੨॥ ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥ ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥ ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥੩॥ ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥ ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥੪॥੧੩॥੪੬॥ ਸਿਰੀਰਾਗੁ ਮਹਲਾ ੩ ॥ ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥ ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥ ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥੧॥ ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥ ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥੧॥ ਰਹਾਉ ॥ ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥ ਐ ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥ ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥