ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥੨॥ ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ : ਦੀ ਮੀਤੁ ਨ ਅਵਰੁ ਕੋਈ ॥ ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥੩॥ ਆਸਾ ਮਨਸਾ ਕਿ ਦੋਊ ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥ ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ ॥੪॥ ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖ ਅਭੇਵਾ ॥ਨਾਨਕ ਰਾਮ ਨਾਮਿ ਮਨੁ ਦੇ ਰਾਤਾ ਗੁਰਮਤਿ ਪਾਏ ਸਹਜ ਸੇਵਾ ॥੫॥੨੨॥ ਆਸਾ ਮਹਲਾ ੧ ਪੰਚਪਦੇ ॥ ਮੋਹੁ ਕੁਟੰਬੁ ਮੋਹੁ ਸਭ ਕਾਰ ॥ ਮੋਹੁ ਤੁਮ ਤਜਹੁ ਸਗਲ ਵੇਕਾਰ ॥੧॥ ਮੋਹੁ ਅਰੁ ਭਰਮੁ ਤਜਹੁ ਤੁਮ ਬੀਰ ॥ ਸਾਚੁ ਨਾਮੁ ਰਿਦੇ ਰਵੈ ਸਰੀਰ ॥੧॥ ਰਹਾਉ ॥ ਸਚੁ ਨਾਮੁ ਜਾ ਨਵ ਨਿਧਿ ਪਾਈ ॥ ਰੋਵੈ ਪੂਤੁ ਨ ਕਲਪੈ ਮਾਈ ॥੨॥ ਏਤੁ ਮੋਹਿ ਡੂਬਾ ਸੰਸਾਰੁ ॥ ਗੁਰਮੁਖਿ . ਕੋਈ ਉਤਰੈ ਪਾਰਿ ॥੩॥ ਏਤੁ ਮੋਹਿ ਫਿਰਿ ਜੂਨੀ ਪਾਹਿ ॥ ਮੋਹੇ ਲਾਗਾ ਜਮ ਪੁਰਿ ਜਾਹਿ ॥੪॥ ਗੁਰ ਦੀਖਿਆ ਲੇ ਜਪੁ ਚ ਤਪੁ ਕਮਾਹਿ ॥ਨਾ ਮੋਹੁ ਤੁਟੈ ਨਾ ਥਾਇ ਪਾਹਿ ॥੫॥ ਨਦਰਿ ਕਰੇ ਤਾ ਏਹੁ ਮੋਹੁ ਜਾਇ ॥ ਨਾਨਕ ਹਰਿ ਸਿਉ ਰਹੈ ਚ ਕਿ ਸਮਾਇ ॥੬॥੨੩॥ ਆਸਾ ਮਹਲਾ ੧॥ ਆਪਿ ਕਰੇ ਸਚੁ ਅਲਖ ਅਪਾਰੁ ॥ ਹਉ ਪਾਪੀ ਤੂੰ ਬਖਸਣਹਾਰੁ ॥੧॥ ਮੈ ਤੇਰਾ ਭਾਣਾ ਸਭੁ ਕਿਛੁ ਹੋਵੈ ॥ ਮਨਹਠਿ ਕੀਚੈ ਅੰਤਿ ਵਿਗੋਵੈ ॥੧॥ ਰਹਾਉ ॥ ਮਨਮੁਖ ਕੀ ਮਤਿ ਕੂੜਿ ਵਿਆਪੀ ॥ ਕਿ ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥੨॥ ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥ਜੋ ਉਪਜੈ ਸੋ ਅਲਖ ਅਭੇਵਹੁ ॥੩॥ ਐਸਾ ਹਮਰਾ ਸਖਾ ਸਹਾਈ ॥ ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥੪॥ ਸਗਲੀ ਸਉਦੀ ਤੋਟਾ ਆਵੈ ॥ ਨਾਨਕ ਰਾਮ ਨਾਮੁ ਮਨਿ ਭਾਵੈ ॥੫॥੨੪॥ ਆਸਾ ਮਹਲਾ ੧ ਚਉਪਦੇ ॥ ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥ ਘੁੰਘਰੂ ਵਾਜੈ ਜੇ ਮਨੁ ਲਾਗੈ ॥ ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥੧॥ ਰਹਾਉ ॥ ਆਸ ਨਿਰਾਸੀ ਤਉ ਸੰਨਿਆਸੀ ॥ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥੨॥ ਦਇਆ ਕਿ ਦਿਗੰਬਰੁ ਦੇਹ ਬੀਚਾਰੀ ॥ ਆਪਿ ਮਰੈ ਅਵਰਾ ਨਹ ਮਾਰੀ ॥੩॥ ਏਕੁ ਤੂ ਹੋਰਿ ਵੇਸ ਬਹੁਤੇਰੇ॥ਨਾਨਕੁ ਜਾਣੈ ਚੋਜ ਮੈਂ ਨ ਤੇਰੇ ॥੪॥੨੫॥ ਆਸਾ ਮਹਲਾ ੧ ॥ ਏਕ ਨ ਭਰੀਆ ਗੁਣ ਕਰਿ ਧੋਵਾ ॥ ਮੇਰਾ ਸਹੁ ਜਾਗੈ ਹਉ ਨਿਸਿ ਕੇ ਭਰਿ ਸੋਵਾ ॥੧॥ ਇਉ ਕਿਉ ਕੰਤ ਪਿਆਰੀ ਹੋਵਾ ॥ ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥ ਜੋ