ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੩੯

ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥ ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥ ਮਨ ਕੇ ਦੀ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ॥ ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥ ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥ ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥ ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥ ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥ ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥ ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥ ਸਿਰੀਰਾਗੁ ਮਹਲਾ ੩ ॥ ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥ ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥ ਪੜਿਐ ਮੈਲੁ ਨ ਨ ਉਤਰੈ ਪੂਛਹੁ ਗਿਆਨੀਆ ਜਾਇ ॥੧॥ ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥ ਮਨਮੁਖ ਹਰਿ ਹਰਿ ॥ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ॥ ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥ ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥ ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥ ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥ ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥ ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥ ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ ॥ ਗੁਰਮਤੀ ਦੇ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥ ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥ ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥ ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥ ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥ ਸਿਰੀਰਾਗੁ ਮਹਲਾ ੪ ਘਰੁ ੧॥ ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਨੂੰ ਆਇ ॥ ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥ ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਕ ਮਿਲਾਇ ॥੧॥ ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥ ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥ ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥ ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥ ਮਨਹਠਿ ਕਿਨੈ ਨ