ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩ ੴ ਸਤਿਗੁਰ ਪ੍ਰਸਾਦਿ॥

ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥ ਸੇ ਸਿਰ ਕਾਤੀ ਮੁੰਨੀਅਨਿ ਗਲ ਵਿਚਿ ਆਵੈ ਧੂੜਿ ॥ ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨਿ ਹਦੂਰਿ ॥੧॥ ਆਦੇਸੁ ਬਾਬਾ ਆਦੇਸੁ ॥ ਆਦਿ ਪੁਰਖ ਤੇਰਾ ਅੰਤੁ ਨ ਜਾਂ ਪਾਇਆ ਕਰਿ ਕਰਿ ਦੇਖਹਿ ਵੇਸ ॥੧॥ ਰਹਾਉ ॥ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥ ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥ ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥ ਇਕੁ ਲਖੁ ਲਹਨਿ ਤੇ ਬਹਿਠੀਆ ਲਖੁ ਲਹਨਿ ਖੜੀਆ ॥ ਗਰੀ ਛੁਹਾਰੇ ਖਾਂਦੀਆ ਮਾਣ ਸੇਜੜੀਆ ॥ ਤਿਨ ਗਲਿ ਸਿਲਕਾ ਪਾਈਆ . ਕਿ ਤੁਟਨ ਮੋਤਸਰੀਆ ॥੩॥ ਧਨੁ ਜੋਬਨੁ ਦੁਇ ਵੈਰੀ ਹੋਏ ਜਿਨੀ ਰਖੇ ਰੰਗੁ ਲਾਇ ॥ ਦੂਤਾ ਨੋ ਫੁਰਮਾਇਆ ਲੈ ਚਲੇ ਕਿ ਕਿ ਪਤਿ ਗਵਾਇ ॥ ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥੪॥ ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਕੇ ਨੂੰ ਸਜਾਇ ॥ ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥ ਤੇ ਇਕਨਾ ਵਖਤ ਖੁਆਈਅਹਿ ਇਕਨਾ ਪੁਜਾ ਜਾਇ ॥ ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥ ਰਾਮੁ ਤੇ ਨ ਕਬਹੂ ਚੇਤਿਓ ਹੁਣ ਕਹਣਿ ਨ ਮਿਲੈ ਖੁਦਾਇ ॥੬॥ ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ॥ ਸੁਖ ॥ ਇਕਨਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥੭॥੧੧॥ ਆਸਾ ਮਹਲਾ ੧ ॥ ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ॥ ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ॥ ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥ ਇਹੁ ਜਗੁ ਤੇਰਾ ਤੂ ਗੋਸਾਈ॥ ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥ ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥ ਕਿ ਕੇ ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥ ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ਦੇ ਕੇ ॥੨॥ ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥ ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਕਿ ਜਾਈ ॥ ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਹੈ ਨੂੰ