ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥ ਹੁਕਮੇ ਹੀ ਸਿਰ ਮਾਰ ਬੰਦਿ ਰਬਾਣੀਐ ॥੫॥ ਲਾਹਾ ਸਚੁ ਨਿਆਉ ਮਨਿ ਨ ਕਿ ਵਸਾਈਐ ॥ ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥ ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥ ਠਗਿ ਕਿ ਮੁਠੀ ਕੂੜਿਆਰ ਬੰਨਿ ਚਲਾਈਐ ॥੭॥ ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥ ਗੁਨਹਾਂ ਬਖਸਣਹਾਰੁ ਸਬਦੁ ਪ ਕਮਾਵਹੀ ॥੮॥ ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥ ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥੯॥੧੬॥ ਆਸਾ ਮਹਲਾ ੧॥ ਕਿਆ ਜੰਗਲੁ ਢਾਢੀ ਜਾਇ ਮੈ ਘਰਿ ਬਨੁ ਹਰੀਆਵਲਾ ॥ ਸਚਿ ਟਿਕੈ ਘਰਿ ਆਇ ॥ ਸਬਦਿ ਉਤਾਵਲਾ ॥੧॥ ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥ ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥੧॥ ਰਹਾਉ ॥ ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥ ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥ ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥ ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥੩॥ ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥ ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥ ਆਪਨੜਾ ਮਨੁ ਵੇਚੀਐ ਸਿਰੁ ਕਿ ਕਿ ਦੀਜੈ ਨਾਲੇ ॥ ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥ ਜੰਮਣ ਮਰਣਾ ਆਖੀਐ ਤਿਨਿ ਕਰਤੈ ਕਿ ਕਿ ਕੀਆ ॥ ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥੬॥ ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥ ਕਿ * ਜੇ ਮਨੁ ਸਤਿਗੁਰ ਦੇ ਮਿਲੇ ਕਿਨਿ ਕੀਮਤਿ ਪਾਈ ॥੭॥ ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥ ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥ ਆਸਾ ਮਹਲਾ ੧॥ ਜਿਨੀ ਨਾਮੁ ਵਿਸਾਰਿਆ ਦੂਜੈ ਭਰਮਿ ਦੇ ਭੁਲਾਈ ॥ ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥ ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥ ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥ ਜਿਨੀ ਏਕੋ ਸੇਵਿਆ ਪੂਰੀ ਮਤਿ ਭਾਈ ॥ ਆਦਿ । ਕਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥ ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥ ਕਿਰਪਾ ਤੇ ਸੁਖੁ ਕਿ ਪਾਇਆ ਸਾਚੇ ਪਰਥਾਈ ॥੩॥ ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥ ਆਪਿ ਦਿਖਾਵੈ ਵਾਟੜੀ ਸਚੀ ਕਿ ਦੀ ਭਗਤਿ ਦ੍ਰਿੜਾਏ ॥੪॥ ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥ ਬਿਨੁ ਹਰਿ ਨਾਮੁ ਨ ਛੂਟਈ ਮਰਿ ਨਰਕ ਬੈਂਕ ਸਮਾਏ ॥੫॥ ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥ ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥