ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੪੩

ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥ ਸਿਰੀਰਾਗੁ ਮਹਲਾ ੫ ॥ ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥ ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥ ੧॥ ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥ ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥ ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥ ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥ ਜਿਥੈ ਜਾਇ ਤੁਧੁ ਵਰਤਣਾ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥ ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥ ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥ ਨਾਨਕ ਸਚੇ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥੩॥੭੩॥ ਸਿਰੀਰਾਗੁ ਮਹਲਾ ੫ ॥ ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥ ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ ॥ ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥ ਅੰਧੇ ਤੂੰ ਬੈਠਾ ਕੰਧੀ ਪਾਹਿ ॥ ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥ ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ॥ ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥ ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥ ੨॥ ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥ ਤੀਜੇ ਝਾਖ ਝਖਾਇਆ ਚਉਥੈ ਭੋਰੁ ਭਇਆ ॥ ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥ ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥ ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥ ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥੪॥੭੪॥ ਸਿਰੀਰਾਗੁ ਮਹਲਾ ੫ ॥ ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥ ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ ॥ ਆਸਾ ਸਭੇ ਲਾਹਿ ਕੇ ਇਕਾ ਆਸ ਕਮਾਉ ॥ ਜਿਨੀ ਸਤਿਗੁਰੁ ਸੇਵਿਆ ਤਿਨ ਅਗੇ ਮਿਲਿਆ ਥਾਉ ॥੧॥ ਮਨ ਮੇਰੇ ਕਰਤੇ ਨੋ ਸਾਲਾਹਿ ॥ ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥੧॥ ਰਹਾਉ ॥ ਕਿ ਦੁਖ ਭੁਖ ਨਹ ਵਿਆਪਈ ਜੇ ਸੁਖਦਾਤਾ ਮਨਿ ਹੋਇ ॥ ਕਿਤ ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥ ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ ਕੋਇ॥ ਸੁਖਦਾਤਾ ਗੁਰੁ ਸੇਵੀਐ ਸਭਿ ਅਵਗਣ ਕਢੈ ਧੋਇ ॥੨॥ ਸੇਵਾ ਮੰਗੈ ਸੇਵਕੋ