ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੪੬

ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥ ਸਿਰੀਰਾਗੁ ਮਹਲਾ ੫ ॥ ਮਿਲਿ ਸਤਿਗੁਰ ਸਭੁ ਦੁਖੁ ॥ ਗਇਆ ਹਰਿ ਸੁਖੁ ਵਸਿਆ ਮਨਿ ਆਇ ॥ ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥ ਮਿਲਿ ਸਾਧੂ ਦੇ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥ ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥੧॥ ਮੇਰੇ ਮਨ ਗੁਰ ਸਬਦੀ ਸੁਖੁ ਹੋਇ ॥ ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥੧॥ ਰਹਾਉ ॥ ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥ ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥ ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥ ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥੨॥ ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥ ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥ ਆਵਣ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥ ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥੩॥ ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ॥ ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ॥ ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ॥ ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥੪॥੧੧॥੮੧॥ ਸਿਰੀਰਾਗੁ ਮਹਲਾ ੫ ॥ ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥ ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥ ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥੧॥ ਮੇਰੇ ਮਨ ਪ੍ਰਭ ਸਰਣਾਈ ਪਾਇ ॥ ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥੧॥ ਰਹਾਉ ॥ ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥ ਵਡਭਾਗੀ ਮਿਲੁ ਸੰਗਤੀ ਸਚਾ ਪਾ ਸਬਦੁ ਵਿਸਾਹੁ ॥ ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥ ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥ ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥ ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥੩॥ ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥ ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥ ਨਾਨਕ ਕਿ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥ ਸਿਰੀਰਾਗੁ ਮਹਲਾ ੫ ॥ ਪ੍ਰੀਤਿ ਲਗੀ ਵਿੱਚ ਕਿ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥ ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥ ਦੀਨ ਦਰਦ ਦੁਖ ਭੰਜਨਾ ਦੇ ਖੇ ਸੇਵਕ ਕੈ ਸਤ ਭਾਇ ॥ ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥੧॥ ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥