ਇਹ ਸਫ਼ਾ ਪ੍ਰਮਾਣਿਤ ਹੈ

ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥ ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥ ੨੨॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥ ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥੨੪॥ ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥ ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥