ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੫੨

ਜੁਗਤਾ ॥ ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥੩॥ ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ ॥ ਗੁਰ ਨੂੰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥੪॥੨੭॥੯੭॥ ਸਿਰੀਰਾਗੁ ਮਹਲਾ ੫ ਘਰੁ ੧॥ ਸੰਤ ਜਨਾ ਮਿਲਿ ਭਾਈਆ ਦੇ ਕਟਿਅੜਾ ਜਮਕਾਲੁ ॥ ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥ ਪੂਰਾ ਸਤਿਗੁਰੁ ਭੇਟਿਆ ਬਿਨਸਿਆ ਤੇ ਸਭੁ ਜੰਜਾਲੁ ॥੧॥ ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ ॥ ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ ॥ ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥ ਤਿਨਾ ਪਿਛੇ ਛੁਟੀਐ ਜਿਨ ਦੀ ਹੈ ਅੰਦਰਿ ਨਾਮੁ ਨਿਧਾਨੁ ॥ ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥ ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ ਸੁਭਾਇ ॥ ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥ ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥੩॥ ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥ ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥ ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕ ॥੪॥੨੮॥੯੮॥ ਸਿਰੀਰਾਗੁ ਮਹਲਾ ੫ ॥ ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥ ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥ ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥ ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥੧॥ ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥੧॥ ਰਹਾਉ ॥ ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥ ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥ ਗੁਰ ਤੇ ਬਾਹਰਿ ਕਿਛੁ ਨਹੀ ਗੁਰੂ ਕੀਤਾ ਲੋੜੇ ਸੁ ਹੋਇ ॥੨॥ ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥ ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ॥ ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਉਚਾ ਅਗਮ ਅਪਾਰੁ ॥ ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥ ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਕਿ ਕਿ ਸਤਿਗੁਰ ਪਾਸਿ ॥ਪੁਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥ ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥ ਹਰਿ ਨਾਨਕ ਕਦੇ ਨ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥ ਸਿਰੀਰਾਗੁ ਮਹਲਾ ੫ ॥ ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥ ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ ॥ ਆਗੈ ਦਰਗਹਿ