ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਸੋਰਠਿ ਮਹਲਾ ੧ਘਰੁ ੧ ਚਉਪਦੇ ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥ ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥ ਭੀ ਸਾਲਾਹਿ ਸਾਚਾ ਸੋਇ ॥ ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥ ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥ ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥ ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਸੁੰਨੈ ਹੋਇ ॥੨॥ ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥ਜੋ ਅਸਮਾਨਿ ਨ ਮਾਵਨੀ : ਕਿ ਤਿਨ ਨਕਿ ਨਥਾ ਪਾਇ ॥ ਜੇ ਮਨ ਜਾਣਹਿ ਸੁਲੀਆ ਕਾਹੇ ਮਿਠਾ ਖਾਹਿ ॥੩॥ ਨਾਨਕ ਅਉਗੁਣ ਜੇਤੜੇ ਤੇਤੇ ਵੀ ਕਿ ਗਲੀ ਜੰਜੀਰ ॥ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥ ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ਦੇ ॥੪॥੧॥ ਸੋਰਠਿ ਮਹਲਾ ੧ ਘਰੁ ੧॥ ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ॥ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੇ ਲਾਹਾ ਮਨ ਹਸੁ ॥੨॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਧੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੇ ਦੇਸਿ ਜਾਹਿ ਤਾ ਸੁਖ ਲਹਹਿ ਮਹਲੁ ॥੩॥ ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥