ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੬੪

ਜਗ ਮਾਹਿ ॥ ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥ ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥੭॥ ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥ ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥ ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥ ਸਿਰੀਰਾਗੁ ਮਹਲਾ ੧ ਘਰੁ ੨॥ ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥ ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥ ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ ਕਰਿ ਗਏ ਅਵਰ ਭਿ ਚਲਣਹਾਰ ॥੩॥ ਸੁਲਤਾਨ ਖਾਨ ਮਲੁਕ ਉਮਰੇ ਗਏ ਕਰਿ ਕਰਿ ਕੁਚੁ ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੁਚੁ ॥੪॥ ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥ ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥ ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥ ਮਹਲੇ ਪਹਿਲੇ ਸਤਾਰਹ ਅਸਟਪਦੀਆ॥

ਗਾਸਿਰੀਰਾਗੁ ਮਹਲਾ ੩ ਘਰੁ ੧ਅਸਟਪਦੀਆ ੴ ਸਤਿਗੁਰ ਪ੍ਰਸਾਦਿ॥



ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥ ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥ ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਕੇ ਸੁਣਾਏ ॥ ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥ ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ