ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੪॥੨॥੨੩॥ ਧਨਾਸਰੀ ਮਃ ੫ ॥ ਸੋ ਕਤ ਡਰੈ ਜਿ ਖਸਮੁ ਸਮਾਰੈ ॥ ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥ ਕੇ ਰਹਾਉ ॥ ਸਿਰ ਊਪਰਿ ਮਾਤ ਪਿਤਾ ਗੁਰਦੇਵ ॥ ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥ ਏਕੁ ਨਿਰੰਜਨੁ ਜਾ ਕੀ ਦੇ ਮੈ ਰਾਸਿ ॥ ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥ ਜੀਅਨ ਕਾ ਦਾਤਾ ਪੂਰਨ ਸਭ ਠਾਇ ॥ ਕੋਟਿ ਕਲੇਸ ਮਿਟਹਿ ਹੈਕ ਹਰਿ ਨਾਇ ॥ ਜਨਮ ਮਰਨ ਸਗਲਾ ਦੁਖੁ ਨਾਸੈ ॥ ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥ ਜਿਸ ਨੋ ਆਪਿ ਲਏ ਪਰ ਲੜਿ ਲਾਇ ॥ ਦਰਗਹ ਮਿਲੈ ਤਿਸੈ ਹੀ ਜਾਇ ॥ ਸੇਈ ਭਗਤ ਜਿ ਸਾਚੇ ਭਾਣੇ ॥ ਜਮਕਾਲ ਤੇ ਭਏ ਨਿਕਾਣੇ ॥੩॥ ਸਾਚਾ ਸਾਹਿਬੁ ਸਚੁ ਦਰਬਾਰੁ ॥ ਕੀਮਤਿ ਕਉਣੁ ਕਹੈ ਬੀਚਾਰੁ ॥ ਘਟਿ ਘਟਿ ਅੰਤਰਿ ਸਗਲ ਅਧਾਰੁ ॥ ਨਾਨਕੁ ਨ ਜਾਚੈ ਸੰਤ ਰੇਣਾਰੁ॥੪॥੩॥੨੪॥ ਧਨਾਸਰੀ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਕਿ ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥ ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ਦੀਕ ॥੧॥ ਜਨ ਕਉ ਪ੍ਰਭ ਅਪਨੇ ਕਾ ਤਾਣੁ ॥ਜੋ ਤੂੰ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥ ਰਹਾਉ ॥ ਦੀ ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥ ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਹੋ ਤੇ ਬਿਧਿ ਜਾਤੀ ॥੨॥੧॥੨੫॥ ਧਨਾਸਰੀ ਮਹਲਾ ੫ ॥ ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥ ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥੧॥ ਜਿਨ ਕੈ ਮਨਿ ਸਾਚਾ ਬਿਸਾਸੁ ॥ ਪੇਖਿ ਪੇਖਿ ਦੇ ਸੁਆਮੀ ਕੀ ਸੋਭਾ ਆਨਦੁ ਸਦਾ ਉਸੁ ॥ ਰਹਾਉ ॥ ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥ ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥ ਧਨਾਸਰੀ ਮਹਲਾ ੫ ॥ ਜਹ ਨੂੰ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨੇਕ ਕ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਅੰਕ ਪ੍ਰਤਿਪਾਲੈ ਅਪਿਆਉ ਦੇਇ ਕਛੁ ਉਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ • ਅਛੇਦ ਅਪਾਰ ਪ੍ਰਭ ਉਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨਪ ॥੩॥ ਸਾ ਮਤਿ ਦੇਹ ॥