੭
ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥ ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥ ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥੩੩॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥੩੪॥ ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥ ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥