ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਟੋਡੀ ਮਹਲਾ ੪ ਘਰੁ ੧ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ E ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭੁ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਕਿ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਕੇ ਕਿ ਮੰਦੇ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਕਿ ਕਿ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ ਟੋਡੀ ਮਹਲਾ ੫ ਘਰੁ ੧ਦੁਪਦੇ ੴ ਸਤਿਗੁਰ ਪ੍ਰਸਾਦਿ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਉਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੇ ਨਾਨਕ ਹਰਿ ਮਨੁ . ਮਾਨੀ ॥੨॥੧॥ ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ .