ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੭੨

ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥ ਸਤਸੰਗਤਿ ਕੈਸੀ ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥ ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥ ਇਹੁ ਜਗਤੁ ਭਰਮਿ ਭੁਲਾਇਆ ॥ ਆਪਹੁ ਤੁਧੁ ਖੁਆਇਆ ॥ ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥ ਦੋਹਾਗਣੀ ਕਿਆ ਨੀਸਾਣੀਆ ॥ ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥ ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥ ਸੋਹਾਗਣੀ ਕਿਆ ਕਰਮੁ ਕਮਾਇਆ ॥ ਪੂਰਬਿ ਲਿਖਿਆ ਫਲੁ ਪਾਇਆ ॥ ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥ ਹੁਕਮੁ ਜਿਨਾ ਨੋ ਮਨਾਇਆ ॥ ਤਿਨ ਅੰਤਰਿ ਸਬਦੁ ਵਸਾਇਆ ॥ ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥ ਜਿਨਾ ਭਾਣੇ ਕਾ ਰਸੁ ਆਇਆ ॥ ਤਿਨ ਵਿਚਹੁ ਭਰਮੁ ਚੁਕਾਇਆ ॥ ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥ ਸਤਿਗੁਰਿ ਮਿਲਿਐ ਫਲੁ ਪਾਇਆ ॥ ਜਿਨਿ ਵਿਚਹੁ ਅਹਕਰਣੁ ਚੁਕਾਇਆ ॥ ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥ ਅੰਮ੍ਰਿਤੁ ਤੇਰੀ ਬਾਣੀਆ ॥ ਤੇਰਿਆ ਭਗਤਾ ਰਿਦੈ ਸਮਾਣੀਆ ॥ ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥ ਸਤਿਗੁਰੁ ਮਿਲਿਆ ਜਾਣੀਐ ॥ ਜਿਤੁ ਮਿਲਿਐ ਨਾਮੁ ਵਖਾਣੀਐ ॥ ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ ਕਮਾਇ ਜੀਉ ॥੧੩॥ ਹਉ ਸਤਿਗੁਰ ਵਿਟਹੁ ਘੁਮਾਇਆ ॥ ਜਿਨਿ ਭ੍ਮਿ ਭੁਲਾ ਮਾਰਗਿ ਪਾਇਆ ॥ ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥੧੪॥ ਤੂੰ ਸਭਨਾ ਮਾਹਿ ਸਮਾਇਆ ॥ ਤਿਨਿ ਕਰਤੈ ਆਪੁ ਲੁਕਾਇਆ ॥ ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥੧੫॥ ਆਪੇ ਖਸਮਿ ਨਿਵਾਜਿਆ ॥ ਜੀਉ ਪਿੰਡੁ ਦੇ ਸਾਜਿਆ ॥ ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥੧੬॥ ਸਭਿ ਸੰਜਮ ਰਹੇ ਸਿਆਣਪਾ ॥ ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥ ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥ ਮੇਰੇ ਗੁਣ ਅਵਗਨ ਨ ਬੀਚਾਰਿਆ ॥ ਪ੍ਰਭਿ ਅਪਣਾ ਬਿਰਦੁ ਸਮਾਰਿਆ ॥ ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥੧੮il ਮੈ ਮਨਿ ਤਨਿ ਪ੍ਰਭੂ ਧਿਆਇਆ ॥ ਜੀਇ ਇਛਿਅੜਾ ਫਲੁ ਪਾਇਆ ॥ ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ