ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੭੩

ਜੀਵੈ ਨਾਉ ਜੀਉ ॥੧੯॥ ਤੁਧੁ ਆਪੇ ਆਪੁ ਉਪਾਇਆ ॥ ਦੂਜਾ ਖੇਲੁ ਕਰਿ ਦਿਖਲਾਇਆ ॥ ਸਭੁ ਸਚੋ ਸਚੁ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥੨੦ll ਗੁਰ ਪਰਸਾਦੀ ਪਾਇਆ ॥ ਤਿਥੈ ਮਾਇਆ ਮੋਹੁ ਚੁਕਾਇਆ ॥ ਕਿਰਪਾ ਕਰ ਕੈ ਆਪਣੀ ਆਪੇ ਲਏ ਸਮਾਇ ਜੀਉ ॥੨੧॥ ਗੋਪੀ ਨੈ ਗੋਆਲੀਆ ॥ ਤੁਧੁ ਆਪੇ ਗੋਇ ਉਠਾਲੀਆ ॥ ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥੨੨॥ ਜਿਨ ਸਤਿਗੁਰ ਸਿਉ ਚਿਤੁ ਲਾਇਆ ॥ ਤਿਨੀ ਦੂਜਾ ਭਾਉ ਚੁਕਾਇਆ ॥ ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥੨੩॥ ਤੇਰੀਆ ਸਦਾ ਸਦਾ ਚੰਗਿਆਈਆ ॥ ਮੈ ਰਾਤਿ ਦਿਹੈ ਵਡਿਆਈਆਂ ॥ ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥੨੪॥੧॥ ਸਿਰੀਰਾਗੁ ਮਹਲਾ ੫ ॥ ਪੈ ਪਾਇ ਮਨਾਈ ਸੋਇ ਜੀਉ ॥ ਸਤਿਗੁਰ ਪੁਰਖਿ ਮਿਲਾਇਆ ਤਿਸੁ ਜੇਵਡੁ ਅਵਰੁ ਨ ਕੋਇ ਜੀਉ ॥੧॥ ਰਹਾਉ ॥ ਗੋਸਾਈ ਮਿਹੰਡਾ ਇਠੜਾ ॥ ਅੰਮ ਅਬੇ ਥਾਵਹੁ ਮਿਠੜਾ ॥ ਭੈਣ ਭਾਈ ਸਭਿ ਸਜਣਾ ਤੁਧੁ ਜੇਹਾ ਨਾਹੀ ਕੋਇ ਜੀਉ ॥੧॥ ਤੇਰੈ ਹੁਕਮੇ ਸਾਵਣੁ ਆਇਆ ॥ ਮੈ ਸਤ ਕਾ ਹਲ ਜੋਆਇਆ ॥ ਨਾਉ ਬੀਜਣ ਲਗਾ ਆਸ ਕਰਿ ਹਰਿ ਬੋਹਲ ਬਖਸ ਜਮਾਇ ਜੀਉ ॥੨॥ ਹਉ ਗੁਰ ਮਿਲਿ ਇਕੁ ਪਛਾਣਦਾ ॥ ਦੁਯਾ ਕਾਗਲੁ ਚਿਤਿ ਨ ਜਾਣਦਾ ॥ ਹਰਿ ਇਕਤੈ ਕਾਰੈ ਲਾਇਓਨੁ ਜਿਉ ਭਾਵੈ ਤਿਵੈ ਨਿਬਾਹਿ ਜੀਉ ॥੩॥ ਤੁਸੀ ਭੋਗਿਹੁ ਭੁੰਚਹੁ ਭਾਈਹੋ ॥ ਗੁਰਿ ਦੀਬਾਣਿ ਕਵਾਇ ਪੈਨਾਈਓ ॥ ਹਉ ਹੋਆ ਮਾਹਰੁ ਪਿੰਡ ਦਾ ਬੰਨਿ ਆਦੇ ਪੰਜਿ ਸਰੀਕ ਜੀਉ ॥੪॥ ਹਉ ਆਇਆ ਸਾਮੈ੍ਹ ਤਿਹੰਡੀਆ ॥ ਪੰਜਿ ਕਿਰਸਾਣ ਮੁਜੇਰੇ ਮਿਹਡਿਆ ॥ ਕੰਨੁ ਕੋਈ ਕਢਿ ਨ ਹੰਘਈ ਨਾਨਕ ਵੁਠਾ ਘੁਘਿ ਗਿਰਾਉ ਜੀਉ ॥੫॥ ਹਉ ਵਾਰੀ ਘੁੰਮਾ ਜਾਣਦਾ ॥ ਇਕ ਸਾਹਾ ਤੁਧੁ ਧਿਆਇਦਾ ॥ ਉਜੜੁ ਥੇਹੁ ਵਸਾਇਓ ਹਉ ਤੁਧ ਵਿਟਹੁ ਕੁਰਬਾਣੁ ਜੀਉ ॥੬॥ ਹਰਿ ਇਠੈ ਨਿਤ ਧਿਆਇਦਾ ॥ ਮਨਿ ਚਿੰਦੀ ਸੋ ਫਲੁ ਪਾਇਦਾ ॥ ਸਭੇ ਕਾਜ ਸਵਾਰਿਅਨੁ ਲਾਹੀਅਨੁ ਮਨ ਕੀ ਭੁਖ ਜੀਉ ॥੭॥ ਮੈ ਛਡਿਆ ਸਭੋ ਧੰਧੜਾ ॥ ਗੋਸਾਈ ਸੇਵੀ ਸਚੜਾ ॥ ਨਉ ਨਿਧਿ ਨਾਮੁ ਨਿਧਾਨੁ ਹਰਿ ਮੈ ਪਲੈ ਬਧਾ ਛਿਕਿ ਜੀਉ ॥੮il ਮੈ ਸੁਖੀ ਹੂੰ ਸੁਖੁ ਪਾਇਆ ॥ ਗੁਰਿ ਅੰਤਰਿ ਸਬਦੁ ਵਸਾਇਆ ॥ ਸਤਿਗੁਰਿ ਪੁਰਖਿ ਵਿਖਾਲਿਆ ਮਸਤਕਿ ਧਰਿ ਕੈ ਹਥੁ ਜੀਉ ॥੯॥ ਮੈ ਬਧੀ ਸਚੁ ਧਰਮ ਸਾਲ ਹੈ ॥ ਗੁਰਸਿਖਾ ਲਹਦਾ ਭਾਲਿ ਕੈ ॥ ਪੈਰ ਧੋਵਾ ਪਖਾ ਫੇਰਦਾ ਤਿਸੁ ਨਿਵਿ ਨਿਵਿ