ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੭੯

ਦਾਨੁ ਮੈ ਦਾਜੋ ॥ ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥ ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥ ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥ ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥ ਹਰਿ ਪ੍ਰਭ ਮੇਰੇ ਬਾਬੋਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥ ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥ ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥ ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥ ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥ ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥ ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ॥੫॥੧॥

ਸਿਰੀਰਾਗੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ॥

ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ ਸਮਾਲੇ ॥ ਮਨ ਪਿਆਰਿਆ ਜੀ ਮਿਤ੍ਰਾ ਹਰਿ ਨਿਬਹੈ ਤੇਰੈ ਨਾਲੇ ॥ ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥ ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਲਾਏ ॥ ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਦੇ ਸਾਧਸੰਗਿ ਭ੍ਰਮੁ ਜਾਲੇ ॥੧॥ ਮਨ ਪਿਆਰਿਆ ਜੀ ਮਿਤ੍ਰਾ ਹਰਿ ਬਿਨੁ ਝੂਠੁ ਪਸਾਰੇ ॥ ਮਨ ਪਿਆਰਿਆ ਜੀਉ ਮਿਤ੍ਰਾ ਬਿਖੁ ਸਾਗਰੁ ਸੰਸਾਰੇ ॥ ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੁਖੁ ਨ ਬਿਆਪੈ ॥ ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭੁ ਜਾਪੈ ॥ ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥੨॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ ॥ ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥ ਤਹ ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ ਮਿਟਾਇਆ ॥ ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੁ ਨ ਚਲੀ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥੩॥ ਮਨ ਪਿਆਰਿਆ ਜੀਉ ਮਿਤ੍ਰਾ ਜੋ ਕਰਿ ਸੰਤਾ ਸੰਗਿ ਨਿਵਾਸੋ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥ ਸਿਮਰਿ ਸੁਆਮੀ