ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧॥ ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥ ਤੇਰੇ ਗੁਣ ਗਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥ ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥ ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥ ਕਿਆ ਹਉ ਤੇ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥ ਏਤੇ ਕਿ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥ ਅੰਕ ਕੇ ੪੧ ਬਿਲਾਵਲੁ ਮਹਲਾ ੧॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਕਿ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਕਿ ਤੇ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਤੇ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮਾਰੀ ॥੨॥ ਸਿਖ ਮਤਿ ਸਭ ਬੁਧਿ ਤੁਮਾਰੀ ਮੰਦਿਰ ਦੇ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥ ਬਿਲਾਵਲੁ ਮਹਲਾ ੧॥ ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ :