ਇਹ ਸਫ਼ਾ ਪ੍ਰਮਾਣਿਤ ਹੈ

ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥ ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥੩੮॥ ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥


ਸੋ ਦਰੁ ਰਾਗੁ ਆਸਾ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥