ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥ ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥ ਸਚੋ ਸਚੁ ਦੀ ਕਮਾਵਣਾ ਵਡਿਆਈ ਵਡੇ ਪਾਸਿ ॥ ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥ ਸਚੈ ਸਬਦਿ ਸਾਲਾਹਣਾ ਕਿ ਕ ਸੁਖਾਂ ਸੁਖਿ ਨਿਵਾਸੁ ॥ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥ ਗੁਰਮਤੀ ਨਾਉ ਪਾਈਐ ਮਨਮੁਖ ਕਿ ਮੋਹਿ ਵਿਣਾਸੁ ॥ ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥ ਪਉੜੀ ॥ ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਆ ਸਭਨਾ ਰਾਸਿ ॥ ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥ ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ । ਦੂਰਿ ਹੈ ਪਾਸਿ ॥ ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥ ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥੯॥ ਸਲੋਕ ਮਃ ੩ ॥ ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ॥ ਮੋਹਿ ਪਿਆਰੁ ॥ ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥ ਦੂਜੈ ਭਾਇ ਜਗਤੁ ਪਰਬੋਧਦਾ ਨਾ ਬੁਝੈ ॥ ਕਿ ਬੀਚਾਰੁ ॥ ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥੧॥ ਮਃ ੩ ॥ ਜਿਨੀ ਸਤਿਗੁਰੁ ਸੇਵਿਆ ਤਿਨੀ ਮੈਂ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥ ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥ ਆਪੈ ਨੋ ਆਪੁ ਖਾਇ ਮਨੁ ਕਿ ਨਿਰਮਲੁ ਹੋਵੈ ਗੁਰ ਸਬਦੀ ਵੀਚਾਰੁ ॥ ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥੨॥ਪਉੜੀ ॥ ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ ਥਾਇ ॥ ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ ਹਰਿ ਨਾਮੁ ਧਿਆਇ ॥ ਦੇ ਗੁਰ ਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥ ਮਨਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥ ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ ਹਰਿ ਲਾਇ ॥੧੦ll ਸਲੋਕ ਮਃ ੩ ॥ ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥ ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥ ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥ ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥ ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥ ਕ ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥ ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥ ਨਾਨਕ ਬਿਨੁ ਨਾਵੈ ਜੀ ਕਿ ਸਭੁ ਦੁਖੁ ਸੁਖੁ ਵਿਸਾਰਿਆ ॥੧॥ ਮਃ ੩ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥ ਤੇ ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਕੇ