ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਮਕਲੀ ਮਹਲਾ ੫ ॥ ਕਿਸੁ ਭਰਵਾਸੈ ਬਿਚਰਹਿ ਭਵਨ ॥ ਮੂੜ ਮੁਗਧ ਤੇਰਾ ਸੰਗੀ ਕਵਨ ॥ ਰਾਮੁ ਸੰਗੀ ਤਿਸੁ ਕੇ ਕਿ ਗਤਿ ਨ ਜਾਨਹਿ ॥ ਪੰਚ ਬਟਵਾਰੇ ਸੇ ਮੀਤ ਕਰਿ ਮਾਨਹਿ ॥੧॥ ਸੋ ਘਰੁ ਸੇਵਿ ਜਿਤੁ ਉਧਰਹਿ ਮੀਤ ॥ ਗੁਣ ਗੋਵਿੰਦ ਰਵੀਅਹਿ ਦਿਨੁ ਰਾਤੀ ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥੧॥ ਰਹਾਉ ॥ ਜਨਮੁ ਬਿਹਾਨੋ ਅਹੰਕਾਰਿ ਅਰੁ ਪੈਕ ਤੇ ਵਾਦਿ ॥ ਤ੍ਰਿਪਤਿ ਨ ਆਵੈ ਬਿਖਿਆ ਸਾਦਿ ॥ ਭਰਮਤ ਭਰਮਤ ਮਹਾ ਦੁਖੁ ਪਾਇਆ ॥ਤਰੀ ਨ ਜਾਈ ਦੁਤਰ ਤੇ ਮਾਇਆ ॥੨॥ ਕਾਮਿ ਨ ਆਵੈ ਸੁ ਕਾਰ ਕਮਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਰਾਖਨ ਕਉ ਦੁਸਰ ਨਹੀ ਹੈ ਕੋਇ ॥ ਤਉ ਨਿਸਤਰੈ ਜਉ ਕਿਰਪਾ ਹੋਇ ॥੩॥ ਪਤਿਤ ਪੁਨੀਤ ਪ੍ਰਭ ਤੇਰੋ ਨਾਮੁ ॥ ਅਪਨੇ ਦਾਸ ਕਉ ਕੀਜੈ ਦਾਨੁ॥ ਕਰਿ ਕਿਰਪਾ ਪ੍ਰਭ ਗਤਿ ਕਰਿ ਮੇਰੀ ॥ ਸਰਣਿ ਗਹੀ ਨਾਨਕ ਪ੍ਰਭ ਤੇਰੀ ॥੪॥੩੭॥੪੮॥ ਰਾਮਕਲੀ ਮਹਲਾ ੫ ॥ ਇਹ ਲੋਕੇ ਸੁਖੁ ਪਾਇਆ ॥ ਨਹੀ ਭੇਟਤ ਧਰਮ ਰਾਇਆ ॥ ਹਰਿ ਦਰਗਹ ਸੋਭਾਵੰਤ ॥ ਫੁਨਿ ਗਰਭਿ ਨਾਹੀ ਬਸੰਤ . ਓ ॥੧॥ ਜਾਨੀ ਸੰਤ ਕੀ ਮਿਤਾਈ ॥ ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥੧॥ ਰਹਾਉ ॥ ਕਿ ਦੀਕ ਗੁਰ ਕੈ ਚਰਣਿ ਚਿਤੁ ਲਾਗਾ ॥ ਧੰਨਿ ਧੰਨਿ ਸੰਜੋਗੁ ਸਭਾਗਾ ॥ ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥ ਕਿਲਵਿਖ ਦੁਖ ਮੈਚ ਦੇ ਸਗਲੇ ਮੇਰੇ ਲਾਥੇ ॥੨॥ ਸਾਧ ਕੀ ਸਚੁ ਟਹਲ ਕਮਾਨੀ ॥ ਤਬ ਹੋਏ ਮਨ ਸੁਧ ਪਰਾਨੀ ॥ ਜਨ ਕਾ ਸਫਲ ਦਰਸੁ ਤੇ ਨ ਡੀਠਾ ॥ ਨਾਮੁ ਪ੍ਰਭੂ ਕਾ ਘਟਿ ਘਟਿ ਵੁਠਾ ॥੩॥ ਮਿਟਾਨੇ ਸਭਿ ਕਲਿ ਕਲੇਸ ॥ ਜਿਸ ਤੇ ਉਪਜੇ ਤਿਸੁ ਮਹਿ ਪਰਵੇਸ ॥ ਪ੍ਰਗਟੇ ਆਨੂਪ ਗੋਵਿੰਦ ॥ ਪ੍ਰਭ ਪੂਰੇ ਨਾਨਕ ਬਖਸਿੰਦ ॥੪॥੩੮॥੪੯॥ ਰਾਮਕਲੀ ਮਹਲਾ ੫ ॥ ਗਊ 1 ਕਉ ਚਾਰੇ ਸਾਰਦੂਲੁ ॥ ਕਉਡੀ ਕਾ ਲਖ ਹੂਆ ਮੁਲੁ ॥ ਬਕਰੀ ਕਉ ਹਸਤੀ ਤਿਪਾਲੇ ॥ ਅਪਨਾ ਪ੍ਰਭੁ ਨਦਰ ਦੇ ਨਿਹਾਲੇ ॥੧॥ ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥ ਦੀਸਤ ਨੂੰ ਮਾਸੁ ਨ ਖਾਇ ਬਿਲਾਈ ॥ ਮਹਾ ਕਸਾਬਿ ਛੁਰੀ ਸਟਿ ਪਾਈ ॥ ਕਰਣਹਾਰ ਪ੍ਰਭੁ ਹਿਰਦੈ ਵੁਠਾ ॥ਫਾਥੀ ਮਛੁਲੀ ਕਾ ਕ ਕ ਜਾਲਾ ਤੂਟਾ ॥੨॥ ਸੂਕੇ ਕਾਸਟ ਹਰੇ ਚਲੂਲ ॥ ਊਚੈ ਥਲਿ ਫੂਲੇ ਕਮਲ ਅਨੂਪ ॥ ਅਗਨਿ ਨਿਵਾਰੀ ਸਤਿਗੁਰ ਜੀ ਤੇ ਦੇਵ ॥ ਸੇਵਕੁ ਅਪਨੀ ਲਾਇਓ ਸੇਵ ॥੩॥ ਅਕਿਰਤਘਣਾ ਕਾ ਕਰੇ ਉਧਾਰੁ ॥ ਪ੍ਰਭੁ ਮੇਰਾ ਹੈ ਸਦਾ ਦਇਆਰੁ ॥ ਕਿ ਸੰਤ ਜਨਾ ਕਾ ਸਦਾ ਸਹਾਈ ॥ ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦ll ਰਾਮਕਲੀ ਮਹਲਾ ੫ ॥