ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥

ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥