ਇਹ ਸਫ਼ਾ ਪ੍ਰਮਾਣਿਤ ਹੈ

੧੪੨੮

ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥ ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥ ਮਨੁ ਮਾਇਆ ਮੈ ਫਿਧ ਰਹਿਓ ਬਿਸਿਰਓ ਗੋਬਿੰਦ ਨਾਮੁ ॥ ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥ ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥ ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥ ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸ ॥ ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਿਹ ਬਾਸੁ ॥੩੩॥ ਜਤਨ ਬਹੁਤੁ ਮੈ ਕਰਿ ਰਿਹਓ ਮਿਟਿਓ ਨ ਮਨ ਕੋ ਮਾਨੁ ॥ ਦੁਰਮਿਤ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥ ਬਾਲ ਜੁਆਨੀ ਅਰੁ ਬਿਰਿਧ ਫੁਨਿ ਤੀਨਿ ਅਵਸਥਾ ਜਾਨਿ ॥ ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥ ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥ ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥ ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥ ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥ ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥ ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥ ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥ ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਿਹ ਕਾਮ ॥੪੦॥ ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥ ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥ ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥ ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥ ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥ ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥ ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ