ਇਹ ਸਫ਼ਾ ਪ੍ਰਮਾਣਿਤ ਹੈ

੧੪੨੯

॥੪੭॥ ਨਿਜ ਕਰਿ ਦੇਖੋੋਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥ ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥ ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥ ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ ਜੋ ਉਪਿਜਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥ ਦੋਹਰਾ ॥ ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥ ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥ ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥ ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥ ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥

ਮੁੰਦਾਵਣੀ ਮਹਲਾ ੫ ॥

ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥ ਸਲੋਕ ਮਹਲਾ ੫ ॥ ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਿਤ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥

ੴ ਸਤਿਗੁਰ ਪ੍ਰਸਾਦਿ ॥

ਰਾਗ ਮਾਲਾ ॥ ਰਾਗ ਏਕ ਸੰਗਿ ਪੰਚ ਬਰੰਗਨ ॥ ਸੰਗਿ ਅਲਾਪਹਿ ਆਠਉ ਨੰਦਨ ॥ ਪ੍ਰਥਮ ਰਾਗ ਭੈਰਉ ਵੈ